ਪ੍ਰਸਿੱਧ ਸਮਾਜ ਸੇਵਕ ਅਤੇ ਅਰਬਨ ਅਸਟੇਟ ਵੈਲਫੇਅਰ ਸੁਸਾਇਟੀ ਕਪੂਰਥਲਾ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਅਨੁਜ ਆਨੰਦ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਤੋਂ ਬਹੁਤ ਪ੍ਰਭਾਵਿਤ ਹੋ ਕੇ ਅੱਜ ਸ਼੍ਰੀ ਰਣਜੀਤ ਸਿੰਘ ਖੋਜੇਵਾਲ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਐਡਵੋਕੇਟ ਪਿਊਸ਼ ਮਨਚੰਦਾ ਨੇ ਐਡਵੋਕੇਟ ਅਨੁਜ ਆਨੰਦ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਐਡਵੋਕੇਟ ਅਨੁਜ ਆਨੰਦ ਨੇ ਪਾਰਟੀ ਹਾਈਕਮਾਨ ਅਤੇ ਸ ਰਣਜੀਤ ਸਿੰਘ ਖੋਜੇਵਾਲ ਦਾ ਧੰਨਵਾਦ ਕੀਤਾ. ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਮਾਜ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਇਸ ਮੋਕੇ ਐਸ ਸੀ ਮੋਰਚਾ ਜਿਲ੍ਹਾ ਪ੍ਰਧਾਨ ਰੌਸ਼ਨ ਸੱਭਰਵਾਲ, ਬੌਧਿਕ ਸੈੱਲ ਜਿਲ੍ਹਾ ਕਨਵੀਨਰ ਐਡਵੋਕੇਟ rajat ਨੰਦਾ, ਯੁਵਾ ਮੋਰਚਾ ਜਿਲ੍ਹਾ ਪ੍ਰਧਾਨ ਵਿਵੇਕ ਸਿੰਘ ਬੈਂਸ ਮਜੂਦ ਸੀ.
ਪ੍ਰਸਿੱਧ ਸਮਾਜ ਸੇਵਕ ਅਤੇ ਅਰਬਨ ਅਸਟੇਟ ਵੈਲਫੇਅਰ ਸੁਸਾਇਟੀ ਕਪੂਰਥਲਾ ਦੇ ਮੌਜੂਦਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ
