ਜਿਲ੍ਹਾ ਜਲੰਧਰ ਦਿਹਾਤੀ (ਰਿਪੋਰਟ ਕਰਨ ਸੇਠੀ) ਥਾਣਾ ਲੋਹੀਆ ਦੀ ਪੁਲਿਸ ਪਾਰਟੀ ਵੱਲੋ ਐਨ.ਡੀ.ਪੀ.ਐਸ.ਐਕਟ ਦੇ ਪੀ.ੳ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

 

ਜਲੰਧਰ ਦਿਹਾਤੀ ਲੋਹੀਆ (ਕਰਨ ਸੇਠੀ) ਸ੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਅਤੇ ਭਗੌੜਿਆ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਸ੍ਰੀ ਮਨਪ੍ਰੀਤ ਸਿੰਘ ਢਿਲ ਪੀ.ਪੀ.ਐਸ. ਪੁਲਿਸ ਕਪਤਾਨ (ਤਫਤੀਸ਼ ਅਤੇ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਪੀ.ਪੀ.ਐਸ. ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਜੋ ਪਾਲ ਮੁੱਖ ਅਫਸਰ ਥਾਣਾ ਲੋਹੀਆ ਦੀ ਪੁਲਿਸ ਪਾਰਟੀ ਨੇ ਐਨ.ਡੀ.ਪੀ.ਐਸ.ਐਕਟ ਦੇ ਪੀ.ਓ ਨੂੰ ਮੁਕੱਦਮਾ ਵਿੱਚ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਪੀ.ਪੀ.ਐਸ. ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਜੀ ਨੇ ਦੱਸਿਆਂ ਕਿ ਮਿਤੀ 18,04,2023 ਨੂੰ ਏ.ਐਸ.ਆਈ ਹਸ ਰਾਜ ਨੇ ਸਮੇਤ ਪੁਲਿਸ ਪਾਰਟੀ ਦੇ ਮੁੱਖਬਰ ਖਾਸ ਦੀ ਇਤਲਾਹ ਪਰ ਮੁਕੱਦਮਾ ਨੰਬਰ 81 ਮਿਤੀ 10,07,2019 ਜੁਰਮ 21-61-85 NDPS ACT ਥਾਣਾ ਲੋਹੀਆ ਦੇ ਭਗੌੜੇ ਦੋਸ਼ੀ ਜਸਵਿੰਦਰ ਸਿੰਘ ਉਰਫ ਛਿੰਦਰ ਪੁੱਤਰ ਸੁਖਦੇਵ ਸਿੰਘ ਵਾਸੀ ਤੋੜੀ ਥਾਣਾ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਨੂੰ ਗ੍ਰਿਫਤਾਰ ਕੀਤਾ ਹੈ।ਜਿਸ ਨੂੰ ਮਾਨਯੋਗ ਅਦਾਲਤ ਸ੍ਰੀ ਯੁਕਤੀ ਗੋਇਲ ਅਡੀਸ਼ਨ ਸ਼ੈਸ਼ਨ ਜੱਜ ਜਲੰਧਰ ਜੀ ਵੱਲ ਮਿਤੀ 19.09.2022 ਨੂੰ ਜੋਰ ਧਾਰਾ 299 CrPC ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ।ਜਿਸ ਨੂੰ ਅੱਜ ਪੇਸ਼ ਅਦਾਲਤ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *