ਅੱਜ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ MP ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿੱਚ ਜੌ ਰੈਲੀ ਰੱਖੀ ਗਈ ਸੀ ਉਸਨੂੰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕੀਤਾ। ਇਸ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਐਮ ਐਲ ਏ ਸਹਿਬਾਨ ਦੇ ਨਾਲ ਨਾਲ ਪਾਰਟੀ ਦੇ MC ਅਤੇ ਪਾਰਟੀ ਦੇ ਹਰ ਤਰ੍ਹਾਂ ਦੇ ਮੈਂਬਰ ਸਾਹਿਬਾਨ ਹਾਜਰ ਰਹੇ।ਰੈਲੀ ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਹਿੱਸਾ ਲਿਆ ਅਤੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਇਹ ਦਰਸਾਉਂਦਾ ਸੀ ਕਿ ਜਿਵੇਂ ਅੱਜ ਹੀ ਲੋਕਾਂ ਨੇ ਸੁਸ਼ੀਲ ਰਿੰਕੂ ਨੂੰ ਅਪਣਾ ਉਮੀਦਵਾਰ ਚੁਣ ਲਿਆ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਜੌ ਵੀ ਵਾਦੇ ਕੀਤੇ ਹਨ ਉਹ ਸਾਰੇ ਇਕ ਇਕ ਕਰਕੇ ਪੂਰੇ ਕੀਤੇ ਜਾਣਗੇ ਅਤੇ ਜੋਵੀ ਸ਼ਰਾਰਤੀ ਅਨਸਰ ਪੰਜਾਬ ਦਾ ਮਹੌਲ ਖਰਾਬ ਕਰਨਾ ਚਾਹੁੰਦੇ ਨੇ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।