ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਟੂੁੁਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਚਿੱਟੀ ਗਰਾਊਂਡ ਬਟਾਲਾ ਨੇੜੇ ਮਿੰਨੀ ਪਾਰਕ ਬਣਾਉਣ ਦੀ ਕਰਵਾਈ ਸ਼ੁਰੂਆਤ
ਬਟਾਲਾ, 28 ਮਈ ( ਜ਼ਿਲ੍ਹਾ ਇੰਚਾਰਜ ਸੁਭਾਸ਼ ਸਹਿਗਲ) ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਚਹੁਪੱਖੀ ਵਿਕਾਸ ਕਾਰਜ ਅਤੇ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ, ਉਹ ਦਿਨ ਰਾਤ ਯਤਨਸ਼ੀਲ ਹਨ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬੇਰਿੰਗ ਕਾਲਜੀਏਟ ਸੀਨੀ ਸੈਕੰ. ਸਕੂਲ (ਚਿੱਟੀ ਗਰਾਊਂਡ) ਨੇੜੇ ਲੱਗਦੇ ਕੂੜੇ ਦੇ ਢੇਰ ਨੂੰ ਖਤਮ ਕਰਕੇ, ਇਸ ਨੂੰ ਮਿੰਨੀ ਪਾਰਕ ਦੇ ਰੂਪ ਵਿੱਚ ਵਿਕਸਿਤ ਕਰਨ ਲਈ ਕੰਮ ਸੁਰੂ ਕਰਵਾਉਣ ਉਪਰੰਤ ਕੀਤਾ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਨਾ ਕੇਵਲ ਸਰਬਪੱਖੀ ਵਿਕਾਸ ਕਾਰਜ ਤੇਜ਼ਗਤੀ ਨਾਲ ਚੱਲ ਰਹੇ ਹਨ, ਬਲਕਿ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਇਆ ਜਾਵੇਗਾ ਤਾਂ ਜੋ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਇੱਕ ਟੂੁਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਜੋ ਸ਼ਰਧਾਲੂ ਦੇਸ਼-ਵਿਦੇਸ਼ ਦੀ ਧਰਤੀ ਤੋ ਕਰਤਾਰਪੁਰ ਕੋਰੀਡੋਰ ਰਾਹੀਂ ਗੁਰੁਦਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾਂਦੇ ਹਨ, ਉਹ ਸ਼ਰਧਾਲੂ ਬਟਾਲਾ ਸ਼ਹਿਰ ਵਿੱਚ ਵੀ ਰੁਕਣ। ਉਨਾਂ ਦੱਸਿਆ ਕਿ ਬਟਾਲਾ ਆਪਣੇ ਅੰਦਰ ਅਮੀਰ ਵਿਰਾਸਤ ਸਮੋਈ ਬੈਠਾ ਹੈ। ਗੁਰਦੁਆਰਾ ਸ੍ਰੀ ਕੰਧ ਸਾਹਿਬ, ਕਾਲੀ ਦੁਆਰਾ ਮੰਦਿਰ, ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਅਚਲੇਸ਼ਵਰ ਧਾਮ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਇਲਾਵਾ ਇਤਿਹਾਸਕ ਸਮਾਰਕ ਹਜੀਰਾ ਪਾਰਕ ਤੇ ਜਲ ਮਹਿਲ ਆਦਿ ਬਟਾਲਾ ਦਾ ਅਮੀਰ ਖਜ਼ਾਨਾ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ।
ਇਸ ਮੌਕੇ ਵਿਜੇ ਸੋਨੀ, ਇੰਜੀ. ਰੋਹਿਤ ਉੱਪਲ, ਐਮ ਸੀ ਬਲਵਿੰਦਰ ਸਿੰਘ ਮਿੰਟਾ, ਸਰਦੂਲ ਸਿੰਘ, ਰਾਜੇਸ਼ ਤੁਲੀ, ਜਤਿੰਦਰ ਕਲਿਆਣ, ਅਜੇ ਕੁਮਾਰ ਤੇ ਸਰਬਜੀਤ ਸਿੰਘ ਕਲਸੀ ਆਦਿ ਮੋਜੂਦ ਸਨ।
—