ਗੁਰਦਾਸਪੁਰ 7 ਜੂਨ ਨੂੰ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ, ਬਟਾਲਾ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਰੁਜ਼ਗਾਰ ਮੇਲੇ ਵਿੱਚ 22 ਕੰਪਨੀਆਂ ਹਿੱਸਾ ਲੈਣਗੀਆਂ 400 ਤੋਂ ਵੱਧ ਪੜ੍ਹੇ ਲਿਖੇ ਨੌਜਵਾਨਾਂ ਨੂੰ ਮੌਕੇ ’ਤੇ ਜਾਬ ਆਫਰ ਕੀਤੀ ਜਾਵੇਗੀ ਚਾਹਵਾਨ ਪ੍ਰਾਰਥੀ ਆਪਣੇ ਨਾਮ www.pgrkam.com ’ਤੇ ਰਜਿਸਟਰਡ ਕਰਵਾਉਣ

ਗੁਰਦਾਸਪੁਰ, 5 ਜੂਨ ( ਜ਼ਿਲ੍ਹਾ ਇੰਚਾਰਜ ਸੁਭਾਸ਼ ਸਹਿਗਲ ) –

ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਰੁਜ਼ਗਾਰ ਮੇਲਿਆਂ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ, ਗੁਰਦਾਸਪੁਰ, ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵੱਲੋਂ 7 ਜੂਨ ਨੂੰ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ, ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ 22 ਕੰਪਨੀਆਂ ਹਿੱਸਾ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਰਾਕਸਾ ਸਕਿਊਰਟੀ, ਪੇ.ਟੀ.ਅੱੈਮ, ਆਈ.ਸੀ.ਆਈ.ਸੀ.ਆਈ. ਬੈਂਕ, ਬੰਧਨ ਬੈਂਕ, ਐੱਚ.ਡੀ.ਐੱਫ.ਸੀ. ਬੈਂਕ, ਐੱਲ.ਆਈ.ਸੀ, ਕੋਚਰ ਇੰਫੋਟੈਕ, ਐੱਸ.ਬੀ.ਆਈ. ਲਾਈਫ਼, ਇੰਟੈਗਰਾ ਮਾਈਕਰੋ ਸਿਸਟਮ ਅਤੇ ਰਿਲੀਸੈਕ ਹਨ। ਇਨ੍ਹਾਂ ਕੰਪਨੀਆਂ ਵੱਲੋਂ 400 ਤੋਂ ਵੱਧ ਪੜ੍ਹੇ-ਲਿਖੇ ਨੌਜਵਾਨਾਂ ਨੂੰ ਮੌਕੇ ’ਤੇ ਜਾਬ ਆਫਰ ਕੀਤੀ ਜਾਵੇਗੀ।

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਅੱਗੇ ਦੱਸਿਆ ਕਿ ਰੁਜ਼ਗਾਰ ਮੇਲੇ ਵਿੱਚ ਬਟਾਲਾ ਵਿਖੇ ਸਥਿਤ 12 ਨਾਮੀਂ ਸਨਅਤਾਂ ਵੱਲੋਂ ਵੀ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਵਿੱਚ ਸਾਹਿਲ ਅਲਾਏ, ਜਗਦੀਪ ਫਾਊਂਡਰੀ, ਰਾਸ਼ਟਰੀਯ ਇੰਜ: ਵਰਕਸ, ਰਾਜਨ ਪੈਕਰਜ, ਏ.ਬੀ.ਗਰੇਨ ਸਪਰਿਟ ਆਦਿ ਪ੍ਰਮੁੱਖ ਹਨ। ਬਟਾਲਾ ਦੇ ਸਨਅਤਕਾਰਾਂ ਵੱਲੋਂ ਵੀ ਚੰਗੀਆਂ ਤਨਖਾਹਾਂ ਉੱਪਰ ਨੌਜਵਾਨਾਂ ਨੂੰ ਨੌਂਕਰੀ ਦਿੱਤੀ ਜਾਵੇਗੀ।

ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਜਿਨ੍ਹਾਂ ਦੀ ਯੋਗਤਾ 10ਵੀਂ, 12ਵੀਂ, ਗਰੈਜੁਏਟ ਅਤੇ ਪੋਸਟ ਗਰੇਜੂਏਟ, ਆਈ.ਟੀ.ਆਈ, ਪੋਲੀਟੈਕਨਿਕ ਡਿਪਲੋਮਾ ਹੈ, ਆਪਣੇ ਆਪ ਨੂੰ www.pgrkam.com ’ਤੇ ਰਜਿਸਟਰ ਕਰਕੇ ਅਤੇ ਆਪਣੇ ਨਾਲ ਵਿਦਿਅਕ ਯੋਗਤਾ ਦੇ ਦਸਤਾਵੇਜ਼ ਜਾਂ ਰੀਜੂਮ ਦੀ ਕਾਪੀ ਸਹਿਤ ਮਿਤੀ 07 ਜੂਨ 2023 ਨੂੰ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ, ਗੁਰਦਾਸਪੁਰ ਬਾਈਪਾਸ, ਬਟਾਲਾ ਵਿਖੇ ਰੁਜ਼ਗਾਰ ਮੇਲੇ ਵਿੱਚ ਸ਼ਾਮਲ ਹੋ ਸਕਦੇ ਹਨ।

Leave a Reply

Your email address will not be published. Required fields are marked *