ਫ਼ਿਰੋਜ਼ਪੁਰ/15 ਜੂਨ/ਨਿਖਿਲ ਸਿੰਗਲਾ
ਫਿਰੋਜ਼ਪੁਰ ਡਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਸਿਖਾਲਾਈ ਦੇਣ ਸਬੰਧੀ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਵਲੋਂ ਜ਼ਿਲ੍ਹਾ ਆਫ਼ਤ ਪ੍ਰਬੰਧਨ ਟੀਮ ਨੂੰ ਸਿਖਲਾਈ ਦਿੱਤੀ ਗਈ। ਇਸ ਮੌਕੇ ਬ੍ਰਿਗੇਡੀਅਰ (ਰਿਟਾਇਰਡ) ਸ੍ਰੀ ਕੁਲਦੀਪ ਸਿੰਘ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੋਗਾ ਦੇ ਅਧਿਕਾਰੀਆਂ ਨੂੰ ਕੁਦਰਤੀ ਆਫ਼ਤਾਂ ਸਮੇਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਪੂਰਵਕ ਸਿਖਲਾਈ ਦਿੱਤੀ ਗਈ।
ਇਸ ਦੌਰਾਨ ਬ੍ਰਿਗੇਡੀਅਰ ਸ੍ਰੀ ਕੁਲਦੀਪ ਸਿੰਘ ਵੱਲੋਂ ਕੁਦਰਤੀ ਆਫਤਾਂ ਜਿਵੇਂ ਕਿ ਹੜ੍ਹ, ਭੁਚਾਲ, ਅੱਗ ਲੱਗਣ ਤੋਂ ਇਲਾਵਾ ਹੋਰ ਹਾਦਸਿਆਂ ਆਦਿ ਪਿੱਛੋਂ ਤੁਰੰਤ ਚੁੱਕੇ ਜਾਣ ਵਾਲੇ ਇਹਤਿਆਤੀ ਕਦਮਾਂ, ਸੰਚਾਰ ਵਿਵਸਥਾ ਕਾਇਮ ਕਰਨ, ਜਖਮੀਆਂ ਨੂੰ ਹਸਪਤਾਲ ਪਹੁੰਚਾਉਣ, ਫਸੇ ਲੋਕਾਂ ਨੂੰ ਬਾਹਰ ਕੱਢਣ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਆਪਸੀ ਤਾਲਮੇਲ ਅਤੇ ਕੰਮਾਂ ਦੇ ਤੌਰ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।