ਆਮ ਆਦਮੀ ਪਾਰਟੀ ਹਾਈਕਮਾਂਡ ਨੇ ਵਿਧਾਇਕ ਕਲਸੀ ਨੂੰ ਪੰਜਾਬ ਦਾ ਮੀਤ ਪ੍ਰਧਾਨ ਬਣਾ ਕੇ ਬਟਾਲਾ ਦਾ ਮਾਣ ਵਧਾਇਆ : ਆਸ਼ੂ ਗੋਇਲ
ਬਟਾਲਾ, 18 ਜੂਨ (ਸੁਭਾਸ਼ ਸਹਿਗਲ)
: ਆਮ ਆਦਮੀ ਪਾਰਟੀ ਹਾਈਕਮਾਂਡ ਵਲੋਂ ਵਿਧਾਇਕ ਅਮਨਸੇਰ ਸਿੰਘ ਕਲਸੀ ਨੂੰ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕਰਨ ‘ਤੇ ਸਮਾਜ ਸੇਵਕ ਆਸ਼ੂ ਗੋਇਲ ਵਲੋਂ ਵਿਧਾਇਕ ਸੈਰੀ ਕਲਸੀ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਆਸ਼ੂ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਵਿਧਾਇਕ ਅਮਨਸੇਰ ਸਿੰਘ ਕਲਸੀ ਨੂੰ ਪੰਜਾਬ ਮੀਤ ਪ੍ਰਧਾਨ ਦੀ ਜਿੰਮੇਵਾਰੀ ਸੌਂਪ ਕੇ ਇਤਿਹਾਸਕ ਸਹਿਰ ਬਟਾਲਾ ਦੇ ਲੋਕਾਂ ਦਾ ਮਾਣ ਵਧਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸੈਰੀ ਕਲਸੀ ਵੱਲੋਂ ਪਹਿਲੇ ਦਿਨ ਤੋਂ ਹੀ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਕੇ ਬਟਾਲਾ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸੈਰੀ ਕਲਸੀ ਵੱਲੋਂ ਪਾਰਟੀ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਹਲਕਾ ਬਟਾਲਾ ਦੇ ਲੋਕ ਵੱਡੀ ਗਿਣਤੀ ’ਚ ਵਿਧਾਇਕ ਸੈਰੀ ਕਲਸੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਵਿਧਾਇਕ ਸੈਰੀ ਕਲਸੀ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੋੋ ਪੰਜਾਬ ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ, ਉਸਦਾ ਨਾ ਸਿਰਫ ਜਮੀਨੀ ਪੱਧਰ ‘ਤੇ ਲੋਕਾਂ ਨੂੰ ਲਾਭ ਮਿਲ ਰਿਹਾ ਹੈ, ਸਗੋਂ ਇਸ ਦੇ ਨਾਲ ਸੂਬਾ ਵਿਕਾਸ ਦੀਆਂ ਲੀਹਾਂ ਵੱਲ ਵੀ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਨੌਜਵਾਨਾਂ ਨੂੰ ਰੁਜਗਾਰ ਦੇਣ ਲਈ ਵਿਸੇਸ ਪਹਿਲਕਦਮੀ ਕਰ ਰਹੇ ਹਨ, ਉਸ ਨਾਲ ਆਉਣ ਵਾਲੇ ਸਾਲਾਂ ਵਿੱਚ ਸੂਬੇ ਦੀ ਬੇਰੁਜਗਾਰੀ ਦਰ ਵਿੱਚ ਕਮੀ ਆਵੇਗੀ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।