ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਬਿਲਗਾ ਦੀ ਪੁਲਿਸ ਵੱਲੋਂ 02 ਔਰਤਾ ਨੂੰ ਖੁੱਲੀਆ ਨਸ਼ੀਲੀਆਂ ਗੋਲੀਆਂ ਕੁੱਲ 310 ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ।

ਜਲੰਧਰ ਦਿਹਾਤੀ ਬਿਲਗਾ (ਜਸਕੀਰਤ ਰਾਜਾ)
ਸ਼੍ਰੀ ਮੁਖਵਿੰਦਰ ਸਿੰਘ ਭੁੱਲਰ, ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਢਿੱਲੋ, ਪੀ.ਪੀ.ਐਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐਸ, ਉਪ-ਪੁਲਿਸ ਕਪਤਾਨ, ਸਬ-ਡਵੀਜਨ ਫਿਲੌਰ ਦੀ ਅਗਵਾਹੀ ਹੇਠ ਸਬ- ਇਸਪੈਕਟਰ ਮਹਿੰਦਰਪਾਲ, ਮੁੱਖ ਅਫਸਰ ਥਾਣਾ ਬਿਲਗਾ ਦੀ ਪੁਲਿਸ ਪਾਰਟੀ ਵੱਲੋ 02 ਔਰਤਾ ਨੂੰ ਖੁੱਲੀਆ ਨਸ਼ੀਲੀਆ ਗੋਲੀਆ ਕੁੱਲ 310 ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਜਗਦੀਸ਼ ਰਾਜ, ਪੀ.ਪੀ.ਐਸ, ਉਪ-ਪੁਲਿਸ ਕਪਤਾਨ, ਸਬ-ਡਵੀਜ਼ਨ ਫਿਲੌਰ ਜੀ ਨੇ ਦੱਸਿਆ ਕਿ ਮਿਤੀ ਮਿਤੀ 18-06-2023 ਨੂੰ ASI ਸਤਪਾਲ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਭੈੜੇ ਪੁਰਸ਼ਾਂ ਸਬੰਧ ਵਿੱਚ ਥਾਣਾ ਬਿਲਗਾ ਤੇ ਖੋਖੇਵਾਲ ਤੋਂ ਹੁੰਦੇ ਹੋਏ ਪਿੰਡ ਕਾਦੀਆ, ਭੁੱਲਰਾਂ, ਸੰਗੋਵਾਲ ਆਦਿ ਪਿੰਡਾਂ ਨੂੰ ਜਾ ਰਹੇ ਸੀ।ਜਦ ਪੁਲਿਸ ਪਾਰਟੀ ਚੌਰਸਤਾ ਪਿੰਡ ਕਾਦੀਆ ਪਾਸ ਪੁੱਜੀ ਤਾਂ LCT ਰਾਜਵਿੰਦਰ ਕੌਰ ਦੀ ਮਦਦ ਨਾਲ ਪਿੰਡ ਸੰਗੋਵਾਲ ਵਲੋਂ ਆ ਰਹੀਆਂ ਔਰਤਾਂ ਨੂੰ ਕਮਲਜੀਤ ਕੌਰ ਉਰਫ ਤੋਤੀ ਪਤਨੀ ਲੇਟ ਅਮਰੀਕ ਸਿੰਘ ਵਾਸੀ ਸੰਗੋਵਾਲ ਥਾਣਾ ਬਿਲਗਾ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੇ ਖੁੱਲੀਆਂ ਨਸ਼ੀਲੀਆ ਗੋਲੀਆ 190 ਅਤੇ ਮਲਕੀਤ ਕੌਰ ਉਰਫ ਪੱਪੀ ਪਤਨੀ ਲੇਟ ਦਲੀਪ ਸਿੰਘ ਵਾਸੀਆਨ ਪਿੰਡ ਸੰਗੋਵਾਲ ਥਾਣਾ ਬਿਲਗਾ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸ ਪਾਸੇ ਖੁੱਲੀਆਂ ਨਸ਼ੀਲੀਆਂ ਗੋਲੀਆਂ 120 ਕੁੱਲ 310 ਖੁੱਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਦੋਸ਼ਣਾਂ ਦੇ ਖਿਲਾਫ ਮੁਕਦਮਾ ਨੰਬਰ 63 ਮਿਤੀ 18-06-2023 ਅਧ 22 (ਬੀ)-61-85 NDPS Act ਥਾਣਾ ਬਿਲਗਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੌਰਾਨੇ ਤਫਤੀਸ਼ ਦੋਸ਼ਣਾਂ ਕਮਲਜੀਤ ਕੌਰ ਉਰਫ ਤੋੜੀ ਅਤੇ ਮਲਕੀਤ ਕੌਰ ਉਰਫ ਪੱਪੀ ਉਕਤਾ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ।ਦੋਸ਼ਣਾ ਪਾਸੋਂ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।ਦੋਸ਼ਣ ਕਮਲਜੀਤ ਕੌਰ ਉਰਫ ਤੋੜੀ ਉਕਤਾ ਦੇ ਖਿਲਾਫ ਪਹਿਲਾ ਵੀ 03 ਮੁਕਦਮੇ ਦਰਜ ਰਜਿਸਟਰ ਹੋਏ ਹਨ।

1.ਦੋਸ਼ਣ ਦਾ ਵੇਰਵਾ ਕਮਲਜੀਤ ਕੌਰ ਉਰਫ ਤੌਤੀ ਪਤਨੀ ਲੇਟ ਅਮਰੀਕ ਸਿੰਘ ਵਾਸੀ ਸੰਗੋਵਾਲ ਥਾਣਾ ਬਿਲਗਾ ਜਿਲ੍ਹਾ ਜਲੰਧਰ ।

ਬ੍ਰਾਮਦਗੀ ਖੁੱਲੀਆ ਨਸ਼ੀਲੀਆਂ ਗੋਲੀਆਂ 190

2. ਦੋਸ਼ਣ ਦਾ ਵੇਰਵਾ ਮਲਕੀਤ ਕੌਰ ਉਰਫ ਪੱਪੀ ਪਤਨੀ ਲੇਟ ਦਲੀਪ ਸਿੰਘ ਵਾਸੀਆਨ ਪਿੰਡ ਸੰਗੋਵਾਲ ਥਾਣਾ ਬਿਲਗਾ ਜਿਲ੍ਹਾ ਜਲੰਧਰ ॥

ਬ੍ਰਾਮਦਗੀ ਖੁੱਲੀਆ ਨਸ਼ੀਲੀਆ ਗੋਲੀਆ 120

Leave a Reply

Your email address will not be published. Required fields are marked *