ਗਾਂਧੀ ਗਾਰਡਨ ਫਿਰੋਜ਼ਪੁਰ ਛਾਉਣੀ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਨੌਵਾਂ ਅੰਤਰਰਾਸ਼ਟਰੀ ਯੋਗਾ ਦਿਵਸ – ਡੀ.ਸੀ.। – ਤਕਨੀਕੀ ਕਾਰਨਾਂ ਕਰਕੇ ਸਥਾਨ ਚ ਕੀਤਾ ਗਿਆ ਬਦਲਾਅ।

ਰਿਪੋਰਟ:- ਨਿਖਿਲ ਸਿੰਗਲਾ

21 ਜੂਨ 2023 ਨੂੰ ਨੌਵਾਂ ‘ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਉਣ ਦਾ ਸਥਾਨ ਬਦਲ ਕੇ ਹੁਣ ਫ਼ਿਰੋਜ਼ਪੁਰ ਛਾਉਣੀ ਸਥਿਤ ਗਾਂਧੀ ਗਾਰਡਨ ਨਿਸ਼ਚਿਤ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।

 

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਤਕਨੀਕੀ ਕਾਰਨਾਂ ਕਰਕੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਦੇ ਸਥਾਨ ਵਿਚ ਤਬਦੀਲੀ ਕੀਤੀ ਗਈ ਹੈ ਪਹਿਲਾਂ ਇਹ ਸ੍ਰੀ ਰਾਮ ਬਾਗ ਯੋਗਾ ਗਰਾਉਂਡ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਣਾ ਸੀ।

ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਸਵੇਰੇ 7:00 ਵਜੇ ਗਾਂਧੀ ਗਾਰਡਨ ਫਿਰੋਜ਼ਪੁਰ ਛਾਉਣੀ ਵਿਖੇ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਯੋਗ ਸਿਖਾਇਆ ਜਾ ਸਕੇ ਅਤੇ ਇਸ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਦੇਖ-ਰੇਖ ਡਾ. ਮੰਜੂ ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫਸਰ ਵੱਲੋਂ ਕੀਤੀ ਜਾਵੇਗੀ।

ਡਾ. ਮੰਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ‘ਹਰ ਘਰ ਆਂਗਣ ਯੋਗ‘ ਥੀਮ ਤਹਿਤ ਮਨਾਇਆ ਜਾ ਰਿਹਾ ਹੈ ਅਤੇ ਇਸ ਦਾ ਸਮਾਂ ਸਵੇਰੇ 7:00 ਵਜੇ ਤੋਂ 7:45 ਤੱਕ ਹੋਵੇਗਾ

Leave a Reply

Your email address will not be published. Required fields are marked *