ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਵਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ
ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਸਪਰੇਅ ਅਤੇ ਫੋਗਗਿੰਗ ਕਰਵਾਈ ਜਾ ਰਹੀ ਹੈ
ਬਟਾਲਾ, 23 ਅਗਸਤ ( ਜ਼ਿਲ੍ਹਾ ਇੰਚਾਰਜ ਸੁਭਾਸ਼ ਸਹਿਗਲ,ਲਕੇਸ ਮਿਤਲ,ਸਾਕਸ਼ੀ ਮਿਤਲ)
ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਸਿਹਤ, ਪਸ਼ੂ ਪਾਲਣ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਪਿੰਡਾਂ ਵਿੱਚ ਜਾ ਕੇ ਸਹੂਲਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ ਅਤੇ ਹੋਏ ਨੁਕਸਾਨ ਦਾ ਸਰਵੇ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਬਟਾਲਾ ਡਾ. ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਬਿਆਸ ਦਰਿਆ ਨੇੜਲੇ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਅੰਦਰ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਰਾਹਤ ਕਾਰਜ ਵਿੱਚ ਲੱਗੀਆਂ ਹੋਈਆਂ ਹਨ।
ਐਸ.ਡੀ.ਐਮ ਬਟਾਲਾ ਨੇ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਕੇ ਬਿਮਾਰ ਵਿਅਕਤੀਆਂ ਦਾ ਚੈੱਕਅਪ ਕਰਨ ਦੇ ਨਾਲ ਦਵਾਈ ਦਿੱਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਹੜ੍ਹਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਵੀ ਪਿੰਡਾਂ ਅੰਦਰ ਜਰੂਰਤ ਵਾਲੀਆਂ ਵਸਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ ਪਹਿਲਾਂ ਤੋਂ ਹੀ ਜਾਰੀ ਕੀਤਾ ਗਿਆ ਹੈ, ਲੋੜ ਪੈਣ ’ਤੇ ਇਨਾਂ ਨੰਬਰਾਂ ਤੇ ਫੋਨ ਕੀਤਾ ਜਾ ਸਕਦਾ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਹਰਭਜਨ ਰਾਮ ਮਾਂਡੀ, ਸਿਵਲ ਸਰਜਨ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਭਾਂਵੇ ਪਾਣੀ ਉਤਰ ਗਿਆ ਹੈ ਪ੍ਰੰਤੂ ਉਸ ਤੋਂ ਬਾਅਦ ਹੜ੍ਹ ਦੇ ਪਾਣੀ ਕਾਰਨ ਕਈ ਮਾਰੂ ਬਿਮਾਰੀਆਂ ਫੈਲਣ ਦਾ ਖ਼ਤਰਾ ਹੁੰਦਾ ਹੈ ਜਿਸ ਤੋਂ ਬਚਣ ਲਈ ਸਿਹਤ ਵਿਭਾਗ ਪਹਿਲਾਂ ਤੋਂ ਹੀ ਆਪਣੀ ਤਿਆਰੀ ਵਿੱਚ ਹੈ। ਉਨ੍ਹਾਂ ਕਿਹਾ ਕਿ ਸਾਫ਼ ਖੜੇ ਪਾਣੀ ਵਿਚ ਡੇਂਗੁ ਮਲੇਰੀਆ ਦਾ ਲਾਰਵਾ ਪੈਦਾ ਨਾ ਹੋਵੇ ਇਸ ਲਈ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਸਪਰੇਅ ਅਤੇ ਫੋਗਗਿੰਗ ਕਰਵਾਈ ਜਾ ਰਹੀ ਹੈ। ਸਿਹਤ ਕਾਮੇ ਕਲੋਰੀਨ ਅਤੇ ਓ.ਆਰ.ਐੱਸ ਅਤੇ ਜ਼ਿੰਕ ਦੀਆਂ ਗੋਲੀਆਂ ਵੰਡ ਰਹੇ ਹਨ। ਆਰ.ਡੀ.ਟੀ. ਕਿੱਟਾਂ ਦਵਾਰਾ ਮਲੇਰੀਏ ਦੀ ਜਾਂਚ ਵੀ ਮੈਡੀਕਲ ਕੈਂਪ ਦੌਰਾਨ ਕੀਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਪ੍ਰਭਜੋਤ ਕਲਸੀ ਵੀ ਮੋਜੂਦ ਸਨ।
———————————-