ਆਈ.ਟੀ.ਆਈ ਬਟਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਬਟਾਲਾ, 11 ਅਕਤੂਬਰ ( ਜ਼ਿਲ੍ਹਾ ਇੰਚਾਰਜ ਸੁਭਾਸ਼ ,ਜਤਿਨ ਸਹਿਗਲ ,ਰਾਘਵ ਸਹਿਗਲ ) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਬਟਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਕੁਨਾਲ ਲਾਂਬਾ, ਮਾਣਯੋਗ ਜੱਜ, ਜੇ.ਐਮ..ਆਈ.ਸੀ/ਸਿਵਲ ਜੱਜ ਬਟਾਲਾ ਵਲੋਂ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਜਗਦੀਪ ਸਿੰਘ ਐਡਵੋਕੈਟ ਬਟਾਲਾ, ਪਿ੍ਰੰਸੀਪਲ ਪਰਮਜੀਤ ਸਿੰਘ ਮਠਾਰੂ, ਰਣਯੋਧ ਸਿੰਘ ਬੱਲ, ਗੁਰਜੀਤ ਸਿੰਘ, ਸੰਸਥਾ ਦਾ ਸਟਾਫ ਤੇ ਵਿਦਿਆਰਥੀ ਮੋਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਕੁਨਾਲ ਲਾਂਬਾ, ਮਾਣਯੋਗ ਜੱਜ, ਜੇ.ਐਮ..ਆਈ.ਸੀ/ਸਿਵਲ ਜੱਜ ਬਟਾਲਾ ਕਿਹਾ ਕਿ ਸਮਾਜਿਕ ਬੁਰਾਈ ਨਸ਼ਿਆਂ ਨੂੰ ਆਪਸੀ ਸਹਿਯੋਗ ਨਾਲ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਜੋ ਵਿਅਕਤੀ ਕਿਸੇ ਕਾਰਨ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਹੈ, ਉਸ ਨੂੰ ਜੀਵਨ ਦੀ ਮੁੱਖ ਧਾਰਾ ਵਿੱਚ ਵਾਪਸ ਲਿਆ ਕੇ ਨਵੀਂ ਜ਼ਿੰਦਗੀ ਦਿੱਤੀ ਜਾ ਸਕਦੀ ਹੈ। ਉਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਦਿਆਂ ਹੋਇਆਂ ਟੋਲ ਫਰੀ ਨੰਬਰਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਜਗਦੀਪ ਸਿੰਘ ਐਡਵੋਕੈਟ ਬਟਾਲਾ ਤੇ ਪਿ੍ਰੰਸੀਪਲ ਪਰਮਜੀਤ ਸਿੰਘ ਮਠਾਰੂ ਵਲੋਂ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਕੀਤਾ ਗਿਆ।

ਦੱਸਣਯੋਗ ਹੈ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਅੰਤਰਗਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ 1 ਅਕਤੂਬਰ ਤੋਂ 31 ਅਕਤੂਬਰ 2023 ਤੱਕ ਇਹ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ ਪੈਨਲ ਵਕੀਲਾਂ, ਪੈਰਾ ਲੀਗਲ ਵਲੰਟੀਅਰ, ਪਿੰਡਾਂ, ਸਕੂਲਾਂ, ਕਾਲਜਾਂ ਤੋਂ ਇਲਾਵਾ ਜਨਤਕ ਥਾਵਾਂ ਤੇ ਵੱਖ-ਵੱਖ ਸੈਮੀਨਾਰ ਲਗਾ ਕੇ ਆਮ ਜਨਤਾ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। —————-

Leave a Reply

Your email address will not be published. Required fields are marked *