ਬਟਾਲਾ, 19 ਅਕਤੂਬਰ ( ਜ਼ਿਲ੍ਹਾ ਇੰਚਾਰਜ ਸੁਭਾਸ਼ ਸਹਿਗਲ,ਜਤਿਨ ਸਹਿਗਲ,ਰਾਜੇਸ਼ ਤੁਲੀ) ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੋਰ ਤੀਬਰ ਢੰਗ ਨਾਲ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਏ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵਲੋਂ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਜਾਗਰੂਕਤਾ ਮੁਹਿੰਮ ਵਧੀਆ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਕੈਬਨਿਟ ਮੰਤਰੀ ਜੌੜਾਮਾਜਰਾ ਵਲੋਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਆਨਲਾਈਨ ਸੇਵਾਵਾਂ ਅਪਨਾਉਣ ਲਈ ਈ-ਬਾਗ਼ਬਾਨੀ ਮੋਬਾਈਲ ਐਪ ਅਤੇ ਬਾਗ਼ਬਾਨੀ ਨੂੰ ਪ੍ਰਫੁਲਿਤ ਕਰਨ ਲਈ ਸੁਝਾਅ ਮੰਗਣ ਵਾਸਤੇ ਮੋਬਾਈਲ ਹੈਲਪਲਾਈਨ ਨੰਬਰ ਲਾਂਚ ਕਰਨ ਸਬੰਧੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।
ਉਨਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਭਾਗ ਵਲੋਂ ਵਿਉਂਤਬੰਦੀ ਉਲੀਕੀ ਜਾ ਰਹੀ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ, ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਲਈ ਵਚਨਬੱਧ ਹੈ ਅਤੇ ਕਿਸਾਨੀ ਹਿੱਤ ਵਿੱਚ ਸਰਕਾਰ ਵਲੋਂ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।
————