30 ਨਵੰਬਰ ਤੱਕ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਵਾਲਿਆਂ ਨੂੰ ਮਿਲਣਗੇ ਨਕਦ ਇਨਾਮਪੰ
ਜਾਬ ਸਰਕਾਰ ਕਰੇਗੀ 10 ਲਾਭਪਾਤਰੀਆਂ ਦੀ ਲੱਕੀ ਡਰਾਅ ਜਰੀਏ ਚੋਣ-ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਵੱਧ ਤੋਂ ਵੱਧ ਜ਼ਿਲ੍ਹਾ ਵਾਸੀਆਂ ਨੂੰ ਲਾਹਾ ਲੈਣ ਦੀ ਕੀਤੀ ਅਪੀਲ
ਬਟਾਲਾ, 20 ਅਕਤੂਬਰ ( ਜ਼ਿਲ੍ਹਾ ਇੰਚਾਰਜ ਸੁਭਾਸ਼ ਸਹਿਗਲ,ਜਤਿਨ ਸਹਿਗਲ, ਰਾਗਵ ਸਹਿਗਲ)
ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਦੇ ਮਕਸਦ ਨਾਲ ਦਿਵਾਲੀ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 16 ਅਕਤੂਬਰ ਤੋਂ ਲੈ ਕੇ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਸਾਰੇ ਲਾਭਪਾਤਰੀਆਂ ਵਿੱਚੋਂ 10 ਲੋਕਾਂ ਨੂੰ ਲੱਕੀ ਡਰਾਅ ਦੇ ਜ਼ਰੀਏ ਨਗਦ ਇਨਾਮ ਦਿੱਤੇ ਜਾਣਗੇ। ਜਿਸ ਵਿੱਚ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ, ਛੇਵਾਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੈਬਸਾਈਟ www.sha.punjab.gov.in ਉੱਪਰ ਪਹੁੰਚ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਘਰ ਬੈਠੇ ਆਯੂਸ਼ਮਾਨ ਕਾਰਡ ਬਣਾਉਣ ਲਈ ’’ਆਯੂਸ਼ਮਾਨ ਐਪ’’ ਡਾਊਨਲੋਡ ਕੀਤਾ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰ/ਸੂਚੀ ਬੱਧ ਹਸਪਤਾਲ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਲਾਭਪਾਤਰੀ ਕਾਰਡ ਬਣਾਉਣ ਲਈ https://beneficiary.nha.gov.in ਤੇ ਜਾ ਸਕਦੇ ਹਨ।
ਉਨਾਂ ਜ਼ਿਲ੍ਹਾ ਗੁਰਦਾਸਪੁਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਨੂੰ ਯਕੀਨੀ ਬਣਾਉਣ।
——————
30 ਨਵੰਬਰ ਤੱਕ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਾਉਣ ਵਾਲਿਆਂ ਨੂੰ ਮਿਲਣਗੇ ਨਕਦ ਇਨਾਮ
ਪੰਜਾਬ ਸਰਕਾਰ ਕਰੇਗੀ 10 ਲਾਭਪਾਤਰੀਆਂ ਦੀ ਲੱਕੀ ਡਰਾਅ ਜਰੀਏ ਚੋਣ-ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ