ਬਟਾਲਾ,16 ਦਸੰਬਰ (ਜਤਿਨ ਸਹਿਗਲ) ਬਟਾਲਾ ਦੇ ਵਿਧਾਇਕ ਅਮਨਸੇਰ ਸਿੰਘ ਸ਼ੈਰੀ ਕਲਸੀ ਵੱਲੋਂ ਮਾਤਾ ਸੁਲੱਖਣੀ ਜੀ ਹਸਪਤਾਲ ਦਾ ਦੌਰਾ ਕੀਤਾ ਗਿਆ। ਉਨਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਹਸਪਤਾਲ ਦਾ ਜਾਇਜ਼ਾ ਲਿਆ ਅਤੇ ਸਟਾਫ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਉਨਾਂ ਨਾਲ ਸਿਵਲ ਸਰਜਨ ਡਾਕਟਰ ਹਰਭਜਨ ਮਾਂਡੀ, ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਘ,ਐਸ.ਡੀ.ਓ, ਪੀ.ਐਸ. ਐਸ.ਸੀ ਸ੍ਰੀ ਸੁਨੀਲ, ਨਵਦੀਪ ਸਿੰਘ,ਹਰਪ੍ਰੀਤ ਸਿੰਘ ਮਾਨ ਅਤੇ ਮਲਕੀਤ ਸਿੰਘ ਮੌਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਵੱਲੋਂ ਹਸਪਤਾਲ ਦੇ ਸਟਾਫ ਦੀਆਂ ਖਾਲੀ ਪਈਆਂ ਪੋਸਟਾਂ ਬਾਰੇ ਜਾਣਕਾਰੀ ਲਈ ਗਈ। ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਵੱਲੋਂ ਸਿਵਲ ਸਰਜਨ ਨਾਲ ਬਟਾਲਾ ਹਲਕੇ ਵਿੱਚ 6 ਹੋਰ ਆਮ ਆਦਮੀ ਕਲੀਨਿਕ ਖੋਲਣ ਲਈ ਪ੍ਰਪੋਜਲ ਭੇਜਣ ਲਈ ਕਿਹਾ ਗਿਆ। ਉਹਨਾਂ ਨੇ ਸਿਵਲ ਹਸਪਤਾਲ ਵੱਲੋਂ ਕੀਤੇ ਜਾਂਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸਟਾਫ ਨੂੰ ਹੋਰ ਜਿਆਦਾ ਮਿਹਨਤ ਕਰਨ ਵਾਸਤੇ ਹੱਲਾਸ਼ੇਰੀ ਦਿੱਤੀ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਵੀ ਲਈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਗਿਆ ਪੰਜਾਬ ਸਰਕਾਰ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਸੂਬੇ ਅੰਦਰ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।
ਐਸ.ਐਮ.ਓ ਡਾਕਟਰ ਰਵਿੰਦਰ ਸਿੰਘ ਵੱਲੋਂ ਹਲਕਾ ਵਿਧਾਇਕ ਸ਼ੈਰੀ ਕਲਸੀ ਅਤੇ ਸਿਵਲ ਸਰਜਨ ਗੁਰਦਾਸਪੁਰ ਦਾ ਧੰਨਵਾਦ ਕੀਤਾ ਗਿਆ।
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।
ਵਿਧਾਇਕ ਸ਼ੈਰੀ ਕਲਸੀ ਨੇ ਮਾਤਾ ਸੁਲੱਖਣੀ ਜੀ ਹਸਪਤਾਲ ਦਾ ਕੀਤਾ ਦੌਰਾ
ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਅਪਗ੍ਰੇਡ ਕੀਤਾ ਜਾਵੇਗਾ
ਬਟਾਲਾ,16 ਦਸੰਬਰ ( ) ਬਟਾਲਾ ਦੇ ਵਿਧਾਇਕ ਅਮਨਸੇਰ ਸਿੰਘ ਸ਼ੈਰੀ ਕਲਸੀ ਵੱਲੋਂ ਮਾਤਾ ਸੁਲੱਖਣੀ ਜੀ ਹਸਪਤਾਲ ਦਾ ਦੌਰਾ ਕੀਤਾ ਗਿਆ। ਉਨਾਂ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਹਸਪਤਾਲ ਦਾ ਜਾਇਜ਼ਾ ਲਿਆ ਅਤੇ ਸਟਾਫ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਉਨਾਂ ਨਾਲ ਸਿਵਲ ਸਰਜਨ ਡਾਕਟਰ ਹਰਭਜਨ ਮਾਂਡੀ, ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰ ਸਿੰਘ,ਐਸ.ਡੀ.ਓ, ਪੀ.ਐਸ. ਐਸ.ਸੀ ਸ੍ਰੀ ਸੁਨੀਲ, ਨਵਦੀਪ ਸਿੰਘ,ਹਰਪ੍ਰੀਤ ਸਿੰਘ ਮਾਨ ਅਤੇ ਮਲਕੀਤ ਸਿੰਘ ਮੌਜੂਦ ਸਨ।