ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਕੁਮਾਰ ਅੱਜ ਦਿੱਲੀ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਪਹੁੰਚੇ ਹਨ।
ਇਸ ਦੇ ਨਾਲ ਹੀ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਪਾਰਟੀ ਹੈੱਡਕੁਆਰਟਰ ਪਹੁੰਚ ਗਏ ਹਨ। ਸ਼ੀਤਲ ਪੰਜਾਬ ਵਿਧਾਨ ਸਭਾ ਦੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ।ਲੋਕ ਸਭਾ ਚੋਣਾਂ ਦੌਰਾਨ ਇਹ ਆਮ ਆਦਮੀ ਪਾਰਟੀ ਲਈ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਵੀ ਰਿੰਕੂ ਤੇ ਸ਼ੀਤਲ ਅੰਗੁਰਾਲ ਦੀਆਂ ਬੀਜੇਪੀ ਵਿਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਸਨ। ਜਿਨ੍ਹਾਂ ਨੂੰ ਦੋਵਾਂ ਨੇ ਸਿਰੇ ਤੋਂ ਨਕਾਰਿਆ ਸੀ ਤੇ ਪਾਰਟੀ ਦੇ ਵਫਾਦਾਰ ਹੋਣ ਦੀ ਗੱਲ ਕਹੀ ਸੀ ।
ਆਮ ਆਦਮੀ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ਦੇ ਵਿੱਚ ਸ਼ਮੂਲੀਅਤ ਕੀਤੀ, ਇਸ ਤੋਂ ਪਹਿਲਾਂ ਬੀਤੇ ਦਿਨ ਨਾਟਕੀ ਅੰਦਾਜ਼ ਵਿੱਚ ਸਭ ਨੂੰ ਹੈਰਾਨ ਕਰਦਿਆਂ ਕਾਂਗਰਸ ਦੇ ਸੀਨੀਅਰ ਲੀਡਰ ਰਵਨੀਤ ਬਿੱਟੂ ਨੇ ਵੀ ਭਾਜਪਾ ਦਾ ਪੱਲਾ ਫੜ੍ਹਦਿਆਂ ਕਾਂਗਰਸ ਨੂੰ ਆਲਵਿਦਾ ਆਖ ਦਿੱਤਾ ਸੀ। ਹੁਣ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਇੱਕਲੋਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਭਾਜਪਾ ਵਿੱਚ ਹੋਏ ਸ਼ਾਮਿਲ
ਲੋਕ ਸਭਾ ਚੋਣਾਂ ਵਿਚ ਸਿਆਸੀ ਆਖਾੜਾ ਪੂਰੀ ਤਰ੍ਹਾਂ ਗਰਮ ਹੈ । ਦਲ ਬਦਲੂਆਂ ਦਾ ਬਾਜ਼ਾਰ ਵੀ ਭਖਿਆ ਹੋਇਆ ਹੈ। ਇਸ ਦੌਰਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।