ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ 4 ਖਿਡਾਰੀਆਂ ਨੇ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ ਹਾਸਿਲ ਕੀਤੇ ਗੋਲਡ ਮੈਡਲ

ਬਟਾਲਾ ਪੁੱਜਣ ਤੇ ਗਤਕਾ ਖਿਡਾਰੀਆਂ ਦਾ ਜੋਸ਼ ਭਰਪੂਰ ਸਵਾਗਤ ਤੇ ਸਨਮਾਨ

ਬਟਾਲਾ 28 ਅਗਸਤ ( ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ 4 ਖਿਡਾਰੀਆਂ ਨੇ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ ਹਾਸਿਲ ਕੀਤੇ ਗੋਲਡ ਮੈਡਲ

ਬਟਾਲਾ ਪੁੱਜਣ ਤੇ ਗਤਕਾ ਖਿਡਾਰੀਆਂ ਦਾ ਜੋਸ਼ ਭਰਪੂਰ ਸਵਾਗਤ ਤੇ ਸਨਮਾਨ

ਬਟਾਲਾ 28 ਅਗਸਤ ( ) ਗਤਕਾ ਫੈਡਰੇਸ਼ਨ ਆਫ ਇੰਡੀਆ ਰਜਿ: ਅਤੇ ਪੰਜਾਬ ਗਤਕਾ ਐਸੋਸੀਏਸ਼ਨ ਰਜਿ: ਵੱਲੋਂ ਕਰਵਾਈ ਗਈ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਜਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਅਤੇ ਜਨਰਲ ਸਕੱਤਰ ਤੇ ਗਤਕੇ ਦੇ ਸੀਨੀਅਰ ਕੋਚ ਯੋਧਵੀਰ ਸਿੰਘ ਦੀ ਅਗਵਾਈ ਹੇਠ ਜ਼ਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੀ ਟੀਮ ਦੇ 4 ਖਿਡਾਰੀਆਂ ਦੀ ਚੋਣ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਲਈ ਕੀਤੀ ਗਈ ਸੀ। ਜਿਸ ਵਿੱਚ ਅੰਡਰ 25 ਸਾਲ ਗਤਕਾ ਖਿਡਾਰਨ ਸੁਮਨਦੀਪ ਕੌਰ ਪੁੱਤਰੀ ਗੁਰਬਚਨ ਸਿੰਘ ਅਤੇ ਅੰਡਰ 11 ਸਾਲ ਚ ਮਨਪ੍ਰੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਅਤੇ ਅੰਡਰ 14 ਸਾਲ ਚ ਨਿਮਰਤ ਪ੍ਰੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਅਤੇ ਅੰਡਰ 25 ਸਾਲ ਚ ਗੁਰਕੀਰਤ ਸਿੰਘ ਪੁੱਤਰ ਬਲਜੀਤ ਸਿੰਘ ਨੇ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਹੋਈ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਪ੍ਰਾਪਤ ਕਰਕੇ ਜ਼ਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਇਹਨਾਂ ਖਿਡਾਰੀਆਂ ਦਾ ਅੱਜ ਬਟਾਲਾ ਪੁੱਜਣ ਤੇ ਬੱਸ ਸਟੈਂਡ ਵਿਖੇ ਮੁੱਖ ਮਹਿਮਾਨ ਵੱਜੋਂ ਸ਼ਾਮਲ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਨਰੇਸ਼ ਗੋਇਲ, ਗੁਰਦੁਆਰਾ ਗੁਰੂ ਨਾਨਕ ਨਗਰ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਨਰੋਤਮ ਸਿੰਘ ਬੀਟਾ ਰੇਡੀਓ ਵਾਲੇ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਗਿੱਲ ਤੋਂ ਇਲਾਵਾ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਯੋਧਵੀਰ ਸਿੰਘ, ਤੇਜਪਾਲ ਸਿੰਘ, ਰਜਿੰਦਰ ਸਿੰਘ ਹੈਪੀ, ਹਰਵਿੰਦਰ ਸਿੰਘ ਟਿੰਕੂ, ਰਜਿੰਦਰ ਸਿੰਘ ਰਾਜੂ ਸਰਪੰਚ, ਇੰਦਰਪ੍ਰੀਤ ਸਿੰਘ ਰਿੱਕੀ, ਗਗਨਦੀਪ ਸਿੰਘ ਸਮੇਤ ਹੋਰ ਆਗੂਆਂ ਅਤੇ ਬੱਚਿਆਂ ਦੇ ਮਾਤਾ ਪਿਤਾ ਵੱਲੋਂ ਜੋਸ਼ ਭਰਪੂਰ ਸਵਾਗਤ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ ਨੇ ਜਿੱਥੇ ਗੋਲਡ ਮੈਡਲ ਜਿੱਤ ਕੇ ਬਟਾਲਾ ਪਰਤੇ ਗਤਕਾ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ, ਉੱਥੇ ਨਾਲ ਹੀ ਨਗਦ ਇਨਾਮ ਦੀ ਰਾਸ਼ੀ ਭੇਂਟ ਕਰਕੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਨਰੋਤਮ ਸਿੰਘ ਅਤੇ ਆਪ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਗਿੱਲ ਨੇ ਕਿਹਾ ਕਿ ਜਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਗਤਕਾ ਖਿਡਾਰੀਆਂ ਅਤੇ ਗਤਕਾ ਖੇਡ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਲਈ ਕੀਤੇ ਜਾ ਰਹੇ ਅਹਿਮ ਉਪਰਾਲੇ ਬਹੁਤ ਹੀ ਸਲਾਘਾਯੋਗ ਹਨ। ਉਹਨਾਂ ਕਿਹਾ ਕਿ ਜਿਲਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਉਹਨਾਂ ਦੀ ਸਮੁੱਚੀ ਟੀਮ ਪੂਰੀ ਤਨਦੇਹੀ ਦੇ ਨਾਲ ਗਤਕਾ ਖੇਡ ਨੂੰ ਹੋਰ ਉਤਸਾਹਿਤ ਕਰਨ ਦੇ ਲਈ ਨਿਸ਼ਕਾਮ ਭਾਵਨਾ ਦੇ ਨਾਲ ਸੇਵਾ ਕਰ ਰਹੀ ਹੈ। ਜਦਕਿ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਗਤਕਾ ਖੇਡ ਨੂੰ ਹੋਰ ਪ੍ਰਫੁੱਲਿਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ 26 ਸੂਬਿਆਂ ਤੋਂ ਲਗਭਗ 2000 ਤੋਂ ਵੀ ਵੱਧ ਗਤਕਾ ਖਿਡਾਰੀਆਂ ਨੇ ਭਾਗ ਲਿਆ ਜਿਨਾਂ ਦੇ ਵਿੱਚ ਜਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਇਨਾਂ 4 ਖਿਡਾਰੀਆਂ ਨੇ ਚੰਗੀ ਪੇਸ਼ਕਾਰੀ ਕਰਦਿਆਂ ਗੋਲਡ ਮੈਡਲ ਜਿੱਤ ਕੇ ਜਿਲਾ ਗਤਕਾ ਐਸੋਸੀਏਸ਼ਨ ਦਾ ਸਿਰ ਮਾਨ ਦੇ ਨਾਲ ਉੱਚਾ ਕੀਤਾ ਹੈ। ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਇਸ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਸੀਨੀਅਰ ਆਈ ਪੀ ਐਸ ਅਧਿਕਾਰੀ, ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਸੀਨੀਅਰ ਪੀ ਪੀ ਐਸ ਅਧਿਕਾਰੀ ਅਤੇ ਗਤਕਾ ਫੈਡਰੇਸ਼ਨ ਆਫ ਇੰਡੀਆ ਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਦਾਰ ਬਲਜਿੰਦਰ ਸਿੰਘ ਤੂਰ ਅਤੇ ਹੋਰ ਮੁੱਖ ਮਹਿਮਾਨਾਂ ਵੱਜੋਂ ਕੀਤੀ ਗਈ। ਇਸ ਦੌਰਾਨ ਹੋਰ ਵੀ ਇਲਾਕੇ ਭਰ ਦੇ ਮੈਂਬਰ ਅਤੇ ਗਤਕਾ ਪ੍ਰੇਮੀ ਹਾਜ਼ਰ ਸਨ।

ਕੈਪਸ਼ਨ…..
ਨੈਸ਼ਨਲ ਗਤਕਾ ਚੈਂਪੀਅਨਸ਼ਿਪ ਜਿੱਤ ਕੇ ਪਰਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਚੇਅਰਮੈਨ ਨਰੇਸ਼ ਗੋਇਲ, ਪ੍ਰਧਾਨ ਰਾਜੂ ਗਿੱਲ, ਪ੍ਰਧਾਨ ਨਰੋਤਮ ਸਿੰਘ ਤੇ
ਰਵਿੰਦਰ ਸਿੰਘ ਮਠਾਰੂ ਤੇ ਹੋਰ ਮੈਂਬਰ। ( ਸੁਭਾਸ਼ ਸਹਿਗਲ )
ਗਤਕਾ ਫੈਡਰੇਸ਼ਨ ਆਫ ਇੰਡੀਆ ਰਜਿ: ਅਤੇ ਪੰਜਾਬ ਗਤਕਾ ਐਸੋਸੀਏਸ਼ਨ ਰਜਿ: ਵੱਲੋਂ ਕਰਵਾਈ ਗਈ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਜਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਅਤੇ ਜਨਰਲ ਸਕੱਤਰ ਤੇ ਗਤਕੇ ਦੇ ਸੀਨੀਅਰ ਕੋਚ ਯੋਧਵੀਰ ਸਿੰਘ ਦੀ ਅਗਵਾਈ ਹੇਠ ਜ਼ਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੀ ਟੀਮ ਦੇ 4 ਖਿਡਾਰੀਆਂ ਦੀ ਚੋਣ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਜਿੱਤਣ ਤੋਂ ਬਾਅਦ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਲਈ ਕੀਤੀ ਗਈ ਸੀ। ਜਿਸ ਵਿੱਚ ਅੰਡਰ 25 ਸਾਲ ਗਤਕਾ ਖਿਡਾਰਨ ਸੁਮਨਦੀਪ ਕੌਰ ਪੁੱਤਰੀ ਗੁਰਬਚਨ ਸਿੰਘ ਅਤੇ ਅੰਡਰ 11 ਸਾਲ ਚ ਮਨਪ੍ਰੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਅਤੇ ਅੰਡਰ 14 ਸਾਲ ਚ ਨਿਮਰਤ ਪ੍ਰੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਅਤੇ ਅੰਡਰ 25 ਸਾਲ ਚ ਗੁਰਕੀਰਤ ਸਿੰਘ ਪੁੱਤਰ ਬਲਜੀਤ ਸਿੰਘ ਨੇ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਹੋਈ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਪ੍ਰਾਪਤ ਕਰਕੇ ਜ਼ਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਗੋਲਡ ਮੈਡਲ ਜਿੱਤਣ ਵਾਲੇ ਇਹਨਾਂ ਖਿਡਾਰੀਆਂ ਦਾ ਅੱਜ ਬਟਾਲਾ ਪੁੱਜਣ ਤੇ ਬੱਸ ਸਟੈਂਡ ਵਿਖੇ ਮੁੱਖ ਮਹਿਮਾਨ ਵੱਜੋਂ ਸ਼ਾਮਲ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਨਰੇਸ਼ ਗੋਇਲ, ਗੁਰਦੁਆਰਾ ਗੁਰੂ ਨਾਨਕ ਨਗਰ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਨਰੋਤਮ ਸਿੰਘ ਬੀਟਾ ਰੇਡੀਓ ਵਾਲੇ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਗਿੱਲ ਤੋਂ ਇਲਾਵਾ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਯੋਧਵੀਰ ਸਿੰਘ, ਤੇਜਪਾਲ ਸਿੰਘ, ਰਜਿੰਦਰ ਸਿੰਘ ਹੈਪੀ, ਹਰਵਿੰਦਰ ਸਿੰਘ ਟਿੰਕੂ, ਰਜਿੰਦਰ ਸਿੰਘ ਰਾਜੂ ਸਰਪੰਚ, ਇੰਦਰਪ੍ਰੀਤ ਸਿੰਘ ਰਿੱਕੀ, ਗਗਨਦੀਪ ਸਿੰਘ ਸਮੇਤ ਹੋਰ ਆਗੂਆਂ ਅਤੇ ਬੱਚਿਆਂ ਦੇ ਮਾਤਾ ਪਿਤਾ ਵੱਲੋਂ ਜੋਸ਼ ਭਰਪੂਰ ਸਵਾਗਤ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ ਨੇ ਜਿੱਥੇ ਗੋਲਡ ਮੈਡਲ ਜਿੱਤ ਕੇ ਬਟਾਲਾ ਪਰਤੇ ਗਤਕਾ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ, ਉੱਥੇ ਨਾਲ ਹੀ ਨਗਦ ਇਨਾਮ ਦੀ ਰਾਸ਼ੀ ਭੇਂਟ ਕਰਕੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਨਰੋਤਮ ਸਿੰਘ ਅਤੇ ਆਪ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਗਿੱਲ ਨੇ ਕਿਹਾ ਕਿ ਜਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਗਤਕਾ ਖਿਡਾਰੀਆਂ ਅਤੇ ਗਤਕਾ ਖੇਡ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਲਈ ਕੀਤੇ ਜਾ ਰਹੇ ਅਹਿਮ ਉਪਰਾਲੇ ਬਹੁਤ ਹੀ ਸਲਾਘਾਯੋਗ ਹਨ। ਉਹਨਾਂ ਕਿਹਾ ਕਿ ਜਿਲਾ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਉਹਨਾਂ ਦੀ ਸਮੁੱਚੀ ਟੀਮ ਪੂਰੀ ਤਨਦੇਹੀ ਦੇ ਨਾਲ ਗਤਕਾ ਖੇਡ ਨੂੰ ਹੋਰ ਉਤਸਾਹਿਤ ਕਰਨ ਦੇ ਲਈ ਨਿਸ਼ਕਾਮ ਭਾਵਨਾ ਦੇ ਨਾਲ ਸੇਵਾ ਕਰ ਰਹੀ ਹੈ। ਜਦਕਿ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਗਤਕਾ ਖੇਡ ਨੂੰ ਹੋਰ ਪ੍ਰਫੁੱਲਿਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ 26 ਸੂਬਿਆਂ ਤੋਂ ਲਗਭਗ 2000 ਤੋਂ ਵੀ ਵੱਧ ਗਤਕਾ ਖਿਡਾਰੀਆਂ ਨੇ ਭਾਗ ਲਿਆ ਜਿਨਾਂ ਦੇ ਵਿੱਚ ਜਿਲਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਇਨਾਂ 4 ਖਿਡਾਰੀਆਂ ਨੇ ਚੰਗੀ ਪੇਸ਼ਕਾਰੀ ਕਰਦਿਆਂ ਗੋਲਡ ਮੈਡਲ ਜਿੱਤ ਕੇ ਜਿਲਾ ਗਤਕਾ ਐਸੋਸੀਏਸ਼ਨ ਦਾ ਸਿਰ ਮਾਨ ਦੇ ਨਾਲ ਉੱਚਾ ਕੀਤਾ ਹੈ। ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਇਸ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਸੀਨੀਅਰ ਆਈ ਪੀ ਐਸ ਅਧਿਕਾਰੀ, ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਸੀਨੀਅਰ ਪੀ ਪੀ ਐਸ ਅਧਿਕਾਰੀ ਅਤੇ ਗਤਕਾ ਫੈਡਰੇਸ਼ਨ ਆਫ ਇੰਡੀਆ ਤੇ ਪੰਜਾਬ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਦਾਰ ਬਲਜਿੰਦਰ ਸਿੰਘ ਤੂਰ ਅਤੇ ਹੋਰ ਮੁੱਖ ਮਹਿਮਾਨਾਂ ਵੱਜੋਂ ਕੀਤੀ ਗਈ। ਇਸ ਦੌਰਾਨ ਹੋਰ ਵੀ ਇਲਾਕੇ ਭਰ ਦੇ ਮੈਂਬਰ ਅਤੇ ਗਤਕਾ ਪ੍ਰੇਮੀ ਹਾਜ਼ਰ ਸਨ।

ਕੈਪਸ਼ਨ…..
ਨੈਸ਼ਨਲ ਗਤਕਾ ਚੈਂਪੀਅਨਸ਼ਿਪ ਜਿੱਤ ਕੇ ਪਰਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਦੇ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਚੇਅਰਮੈਨ ਨਰੇਸ਼ ਗੋਇਲ, ਪ੍ਰਧਾਨ ਰਾਜੂ ਗਿੱਲ, ਪ੍ਰਧਾਨ ਨਰੋਤਮ ਸਿੰਘ ਤੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਮੈਂਬਰ।

Leave a Reply

Your email address will not be published. Required fields are marked *