ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ : ਡੀ.ਈ.ਓ. ਪਰਮਜੀਤ

ਬਟਾਲਾ 24 ਸਤੰਬਰ ( ਸੁਭਾਸ ਸਹਿਗਲ )

ਬੀਤੇ ਦਿਨੀ ਸ਼ੁਰੂ ਹੋਈਆਂ 3 ਰੋਜ਼ਾ ਬਲਾਕ ਬਟਾਲਾ 1 ਦੀਆਂ ਪ੍ਰਾਇਮਰੀ ਬਲਾਕ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਸ੍ਰੀਮਤੀ ਪਰਮਜੀਤ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਡਾ. ਅਨਿਲ ਸ਼ਰਮਾਂ ਵੱਲੋਂ ਮੁੱਖ ਮਹਿਮਾਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ , ਅਮਰੀਕ ਸਿੰਘ ਗੋਲਡੀ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।

ਇਸ ਮੌਕੇ ਡੀ.ਈ.ਓ. ਸ੍ਰੀਮਤੀ ਪਰਮਜੀਤ ਤੇ ਡਿਪਟੀ ਡੀ.ਈ.ਓ. ਡਾ. ਅਨਿਲ ਸ਼ਰਮਾ ਨੇ ਕਿਹਾ ਕਿ ਖੇਡਾਂ ਦਾ ਮਨੁੱਖੀ ਜੀਵਨ ਵਿੱਚ ਅਹਿਮ ਸਥਾਨ ਹੈ ਅਤੇ ਹਰ ਵਿਦਿਆਰਥੀ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਬਲਾਕ ਬਟਾਲਾ 1 ਦੇ ਅਧਿਆਪਕਾਂ ਵੱਲੋਂ ਅਨੁਸ਼ਾਸਨ ਨਾਲ ਕਰਵਾਈਆਂ ਬਲਾਕ ਪੱਧਰੀ ਖੇਡਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਦੌਰਾਨ ਬੀ.ਪੀ.ਈ.ਓ. ਸ. ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਸ.ਸ.ਸ.ਸ. ਜੈਤੋਸਰਜਾ ਦੇ ਖੇਡ ਮੈਦਾਨ ਵਿਖੇ ਕਰਵਾਈਆਂ ਗਈਆਂ ਹਨ ਜਿਸ ਵਿੱਚ ਕਲੱਸਟਰ ਪੱਧਰ ਤੇ ਜੇਤੂ ਬੱਚਿਆਂ ਭਾਗ ਲਿਆ ਹੈ ਅਤੇ ਹੁਣ ਬਲਾਕ ਪੱਧਰ ਤੇ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਭਾਗ ਲੈ ਕੇ ਵਧੀਆ ਪ੍ਰਦਰਸ਼ਨ ਕਰਨਗੇ। ਇਸ ਮੌਕੇ ਓਵਰਆਲ ਟਰਾਫੀ ਕਲੱਸਟਰ ਜੈਤੋਸਰਜਾ ਦੇ ਵਿਦਿਆਰਥੀਆਂ ਵੱਲੋਂ ਸਭ ਤੋ ਵੱਧ ਤਗ਼ਮੇ ਹਾਸਲ ਕਰਕੇ ਜਿੱਤੀ।

ਯੰਗ ਫਾਰਮਰਜ ਕਲੱਬ ਜੈਤੋਸਰਜਾ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਭੇਂਟ ਕੀਤੀ। ਇਸ ਦੌਰਾਨ ਸਵਰਗੀ ਅਧਿਆਪਕ ਰਾਜੇਸ਼ ਕੁਮਾਰ ਯਾਦਵ ਜੀ ਨੂੰ ਯਾਦ ਕਰਦੇ ਹੋਏ ਉਨ੍ਹਾਂ ਦੇ ਪਿਤਾ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰੇਨੂੰ ਬਾਲਾ , ਹੈੱਡਮਾਸਟਰ ਗਗਨਦੀਪ ਸਿੰਘ, ਬਲਾਕ ਸਪੋਰਟਸ ਅਫ਼ਸਰ ਨਵਜੋਤ ਕੌਰ , ਸਾਹਬ ਸਿੰਘ ਸਾਬਾ , ਬਲਬੀਰ ਸਿੰਘ, ਇਲਾਕਾ ਵਾਸੀ ਸਤਨਾਮ ਸਿੰਘ , ਇਕਬਾਲ ਸਿੰਘ, ਬਲਾਕ ਪ੍ਰਧਾਨ ਸਲਵਿੰਦਰ ਸਿੰਘ, ਡਾ. ਹੀਰਾ ਸਿੰਘ , ਜਗਤਾਰ ਸਿੰਘ ਖਾਲਸਾ, ਸੁਖਵਿੰਦਰ ਸਿੰਘ, , ਜੋਨੀ ਘੁਮਾਣ, ਸੈਂਟਰ ਮੁੱਖ ਅਧਿਆਪਕ ਹਰਪਿੰਦਰਪਾਲ ਕੌਰ, ਵਿਨੋਦ ਸ਼ਰਮਾ, ਗੁਰਪ੍ਰਤਾਪ ਸਿੰਘ, ਅਮਰਜੀਤ ਕੌਰ, ਜਸਵਿੰਦਰ ਸਿੰਘ , ਖੁਸ਼ਵੰਤ ਸਿੰਘ, ਮੰਗਤ ਰਾਮ, ਸਿਮਰਨਪਾਲ ਸਿੰਘ, ਅਮਨਦੀਪ ਕੌਰ,ਹੈੱਡ ਟੀਚਰ ਰਵਿੰਦਰ ਸਿੰਘ, ਜਸਪਾਲ ਸਿੰਘ ਕਾਹਲੋਂ, ਲਖਬੀਰ ਸਿੰਘ, ਸੁਖਦੇਵ ਸਿੰਘ, ਸੂਰਜ ਪ੍ਰਕਾਸ਼, ਪ੍ਰਿੰਯਕਾ, ਬਲਵਿੰਦਰ ਕੁਮਾਰ, ਅਜੈਪਾਲ ਸਿੰਘ, ਲੈਕਚਰਾਰ ਰਣਜੀਤ ਭਗਤ, ਡੀ.ਪੀ. ਪਰਮਿੰਦਰ ਸਿੰਘ, ਡੀ.ਪੀ. ਰਮਨਦੀਪ ਸਿੰਘ, ਪੀ.ਟੀ. ਰਾਜਕੁਮਾਰ, ਗਗਨਦੀਪ ਸਿੰਘ, ਰਾਮ ਸਿੰਘ , ਜਤਿੰਦਰ ਸਿੰਘ ਬੱਜੂਮਾਨ , ਜਤਿੰਦਰ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਸਿੰਘ, ਸੁਖਦੇਵ ਸਿੰਘ , ਸੰਦੇਸ ਕੁਮਾਰ, ਅਮਿਤ ਸਿੰਘ, ਸੰਜੀਵ ਵਰਮਾ, ਰੂਪ ਕੌਰ, ਸੰਦੀਪ ਕੌਰ, ਪਰਮਵੀਰ ਸਿੰਘ ਤੁੰਗ, ਪਲਵਿੰਦਰ ਸਿੰਘ , ਕਮਲੇਸ਼ ਕੁਮਾਰੀ , ਪਰਮਜੀਤ ਕੌਰ , ਵਰਿੰਦਰ ਕੌਰ, ਆਨੰਦਪ੍ਰੀਤ ਕੌਰ, ਮਨਜੀਤ ਕੌਰ, ਰੀਤਮ ਸ਼ਰਮਾ, ਰੇਖਾ ਸ਼ਰਮਾ, ਰਜਵੰਤ ਕੌਰ, ਰਜਿੰਦਰਬੀਰ ਕੌਰ, ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *