ਐਕਸਲਜ਼ੀਅਰ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਵਿਖੇ ਗਾਂਧੀ ਜਯੰਤੀ ਮਨਾਈ ਗਈ

ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਕੇ ਸੱਚਾਈ, ਅਹਿੰਸਾ ਅਤੇ ਸਵੱਛਤਾ ਦੀ ਮਹੱਤਤਾ ਸਮਝਦੇ ਹੋਏ ਸਾਨੂੰ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣਾ ਚਾਹੀਦਾ ਹੈ :-ਮੋਨਿਕਾ ਕਪੂਰ

ਬਟਾਲਾ ( ਸੁਭਾਸ ਸਹਿਗਲ)
ਐਕਸਲਜ਼ੀਅਰ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਵਿਖੇ ਮੁੱਖ ਅਧਿਆਪਕਾ ਮੋਨਿਕਾ ਕਪੂਰ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਅਤੇ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ। ਅਧਿਆਪਕਾਂ ਨੇ ਬੱਚਿਆਂ ਨੂੰ ਗਾਂਧੀ ਜੈਅੰਤੀ ਦੀ ਮਹੱਤਤਾ ਬਾਰੇ ਦੱਸਿਆ। ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ ਜਿਸ ਨਾਲ ਸਮੁੱਚੇ ਮਾਹੌਲ ਨੂੰ ਸ਼ਾਂਤਮਈ ਅਤੇ ਪ੍ਰੇਰਨਾਦਾਇਕ ਬਣਾ ਦਿੱਤਾ ਗਿਆ। ਵਿਦਿਆਰਥੀਆਂ ਨੇ ਗਾਂਧੀ ਜੀ ਦੇ ਸੰਘਰਸ਼ ਅਤੇ ਉਨ੍ਹਾਂ ਦੇ ਜੀਵਨ ‘ਤੇ ਆਧਾਰਿਤ ਆਦਰਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਸ਼ਾਸਤਰੀ ਜੀ ਦੀ ਸਾਦਗੀ ਅਤੇ ਕਰਤੱਵ ਪ੍ਰਤੀ ਨਿਸ਼ਠਾ ‘ਤੇ ਆਧਾਰਿਤ ਕਵਿਤਾ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦੁਰ ਸ਼ਾਸਤਰੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਪ੍ਰਣ ਲਿਆ ਗਿਆ।
ਮੁੱਖ ਅਧਿਆਪਕਾ ਮੋਨਿਕਾ ਕਪੂਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਬੱਚਿਆਂ ਨੂੰ ਸੱਚਾਈ, ਅਹਿੰਸਾ ਅਤੇ ਸਵੱਛਤਾ ਦੀ ਮਹੱਤਤਾ ਸਮਝਾਉਂਦੇ ਹੋਏ ਕਿਹਾ ਕਿ ਸਾਨੂੰ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣਾ ਚਾਹੀਦਾ ਹੈ |

Leave a Reply

Your email address will not be published. Required fields are marked *