ਲੀ ਭੇਂਟ ਕੀਤੀ ਗਈ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਭਾਜਪਾ ਨੇ ਕਿਸਾਨ ਸ਼ਹੀਦਾਂ ਨੂੰ ਇਨਸਾਫ ਤਾਂ ਕੀ ਦਿਵਾਉਣਾ ਸੀ ਉਹ ਤਾਂ ਦੋਸ਼ੀਆਂ ਨੂੰ ਬਚਾਉਣ ਦਾ ਪੂਰਾ ਪੂਰਾ ਯਤਨ ਕਰ ਰਹੀ ਹੈ। ਭਾਵੇਂ ਲਖੀਮਪੁਰ ਖੀਰੀ ਦੇ ਲੋਕਾਂ ਨੇ ਭਾਜਪਾ ਐੱਮ ਪੀ ਟੈਣੀ ਨੂੰ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦੇ ਕੇ ਉਸ ਨੂੰ ਉਸ ਦੀ ਔਕਾਤ ਦਿਖਾ ਦਿੱਤੀ ਹੈ । ਪਰ ਕੇਂਦਰ ਦੀ ਭਾਜਪਾ ਸਰਕਾਰ ਅਤੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਦਾ ਪੂਰਾ ਪੂਰਾ ਯਤਨ ਕਰ ਰਹੀ ਹੈ। ਇਸ ਤੋਂ ਭਾਜਪਾ ਦਾ ਕਿਸਾਨ ਵਿਰੋਧੀ ਕਿਰਦਾਰ ਸਾਹਮਣੇ ਆ ਜਾਂਦਾ ਹੈ। ਇਸ ਵੇਲੇ ਕਿਸਾਨਾਂ ਦਾ ਝੋਨਾ ਮੰਡੀਆਂ ਵਿੱਚ ਰੁਲ ਰਿਹਾ ਹੈ, ਬਾਸਮਤੀ 1800 ਤੋਂ ਲੈ ਕੇ 2400 ਰੁਪੈ ਤੱਕ ਵਿਕ ਰਹੀ ਹੈ। ਪਰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕਿਸਾਨ ਦੀ ਕੋਈ ਚਿੰਤਾ ਨਹੀਂ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨੀ ਮਸਲਿਆਂ ਨੂੰ ਹੱਲ ਕੀਤਾ ਜਾਵੇ ਅਤੇ ਲਖੀਮਪੁਰ ਖੀਰੀ ਸਮੇਂਤ ਜਿੱਥੇ ਵੀ ਅਤੇ ਜਿਸ ਨੇ ਵੀ ਕਿਸਾਨਾਂ ਨਾਲ ਜ਼ਿਆਦਤੀ ਕੀਤੀ ਹੈ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਲਖਵਿੰਦਰ ਸਿੰਘ ਰੋਸਾ, ਸੁਖਵੰਤ ਸੁੱਖ, ਜੋਗਿੰਦਰ ਪਾਲ, ਰਣਜੀਤ ਕੁਮਾਰ,ਜਗੀਰ, ਸਰੋਜ਼ ਕੁਮਾਰੀ, ਅਤੇ ਰਮਾ ਕੁਮਾਰੀ ਆਦਿ ਹਾਜ਼ਰ ਸਨ।।