ਵਿਧਾਇਕ ਸ਼ੈਰੀ ਕਲਸੀ ਨੇ ਖਿਡਾਰੀ ਰਣਵਿਜੇ ਅਤੇ ਵਾਣੀ ਕੌਰ ਨੂੰ ਜੁਡੋ ਗੇਮ,ਵਿੱਚੋਂ ਗੋਲਡ ਅਤੇ ਸਿਲਵਰ ਮੈਡਲ ਜਿੱਤਣ ਦੀ ਦਿੱਤੀ ਮੁਬਾਰਕਬਾਦ
ਕਿਹਾ-ਪੰਜਾਬ ਸਰਕਾਰ ਨੇ ਖਿਡਾਰੀਆਂ ਨੂੰ ਖੇਡਣ ਦਾ ਸੁਖਾਵਾਂ ਮਾਹੋਲ ਪ੍ਰਦਾਨ ਕਰਵਾਇਆ
ਬਟਾਲਾ, 10 ਅਕਤੂਬਰ (ਸੁਭਾਸ ਸਹਿਗਲ, ਜਤਿਨ ਸਹਿਗਲ)
ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਵਰਗਵਾਸੀ ਸ.ਰਾਜਿੰਦਰ ਸਿੰਘ ਦੇ ਪੋਤਾ ਰਣਵਿਜੇ ਅਤੇ ਪੋਤੀ ਵਾਣੀ ਕੌਰ,ਵੱਲੋਂ ਜੁਡੋ ਗੇਮ, ਸੀਬੀਐਸਈ, ਨਾਰਥ ਜੋਨ ਵਿੱਚੋਂ ਗੋਲਡ ਅਤੇ ਸਿਲਵਰ ਮੈਡਲ ਜਿੱਤਣ ਦੀ ਖੁਸ਼ੀ ‘ਚ ਮੁਬਾਰਕਬਾਦ ਦਿੱਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਸੁਖਜਿੰਦਰ ਸਿੰਘ ਵੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸਿਸ਼ ਹੁੰਦੀ ਹੈ ਕਿ ਖਿਡਾਰੀਆਂ ਨੂੰ ਮਿਲ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਜਾਵੇ ਤਾਂ ਜੋ ਉਹ ਜਿਲ੍ਹੇ, ਪੰਜਾਬ ਤੇ ਦੇਸ਼ ਦਾ ਨਾਮ ਰੋਸ਼ਨ ਕਰਨ ਲਈ ਹੋਰ ਮਿਹਨਤ ਨਾਲ ਖੇਡਣ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਖਿਡਾਰੀ ਸਾਡਾ ਮਾਣ ਹਨ ਅਤੇ ਪੰਜਾਬ ਸਰਕਾਰ ਵਲੋਂ ਵੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਫਲ ਉਪਰਾਲੇ ਕੀਤੇ ਗਏ ਹਨ ਅਤੇ ਖਿਡਾਰੀਆਂ ਦੇ ਮਾਣ ਸਨਮਾਨ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪ੍ਰਫੁਲਿਤ ਹੋ ਰਿਹਾ ਹੈ ਅਤੇ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।