ਖੇਤ ਵਿੱਚ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਸਬੰਧਤ ਟੀਮ ਤੁਰੰਤ ਮੌਕਾ ‘ਤੇ ਜਾ ਕੇ ਕਰੇ ਕਾਰਵਾਈ
ਬਟਾਲਾ,18 ਅਕਤੂਬਰ ( ਸੁਭਾਸ ਸਹਿਗਲ)
ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਅਤੇ ਉਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਨਵੀਂ ਦਿੱਲੀ, ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਨਵੀਂ ਦਿੱਲੀ, ਮਾਨਯੋਗ ਮੁੱਖ ਸਕੱਤਰ ਪੰਜਾਬ ਅਤੇ ਮਾਨਯੋਗ ਪ੍ਰਮੁੱਖ ਸਕੱਤਰ ਖੇਤੀਬਾੜੀ
ਵਿਭਾਗ ਪੰਜਾਬ ਚੰਡੀਗੜ ਅਤੇ ਮਾਨਯੋਗ ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਰੋਜਾਨਾ
ਰਿਵਿਊ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਉਪ ਮੰਡਲ ਮੈਜਿਸਟਰੇਟ ਬਟਾਲਾ ਦੀ ਪ੍ਰਧਾਨਗੀ ਹੇਠ ਸਬ ਡਵੀਜ਼ਨ ਬਟਾਲਾ ਵਿੱਚ ਪੈਂਦੇ ਕਲਸਟਰ ਅਫਸਰ, ਖੇਤੀਬਾੜੀ ਅਫਸਰ, ਸਹਾਇਕ ਖੇਤੀਬਾੜੀ ਅਫਸਰ ਅਤੇ ਫਲਾਇੰਗ ਸੁਕਾਇਡ ਦੀਆਂ ਲਗਾਈਆਂ ਗਈਆਂ ਟੀਮਾਂ ਦੀ ਦਫਤਰ ਨਗਰ ਨਿਗਮ ਬਟਾਲਾ ਵਿਖੇ ਮੀਟਿੰਗ ਕੀਤੀ
ਐਸ ਡੀ ਐਮ ਬਟਾਲਾ ਨੇ ਮੀਟਿੰਗ ਵਿੱਚ ਹਾਜ਼ਰ ਆਏ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਦੇਸ਼ ਦਿੱਤੇ ਗਏ ਕਿ ਜੇਕਰ ਕੋਈ ਵੀ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਸਬੰਧਤ ਟੀਮ ਤੁਰੰਤ ਮੌਕਾ ਤੇ ਜਾ ਕੇ ਕਾਰਵਾਈ ਕਰੇਗੀ। ਜਿਵੇਂ ਕਿ ਸਬੰਧਤ ਕਿਸਾਨ ਦਾ ਚਲਾਨ ਕੱਟਣਾ ਕੇ ਉਸ ਦੀ ਰਿਕਵਰੀ ਜਮਾਂ ਕਰਵਾਉਣੀ। ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕਰਨੀ। ਕਲਸਟਰ ਅਫਸਰ ਵੱਲੋਂ ਇਸ ਦੀ ਰਿਪੋਰਟ ਸਬੰਧੀ ਮੁੱਖ ਥਾਣਾ ਅਫਸਰ ਜਾਂ ਚੌਂਕੀ ਇੰਚਾਰਜ ਨੂੰ ਦੇਣੀ ਅਤੇ ਸਬੰਧਤ ਪੁਲਿਸ ਅਧਿਕਾਰੀਆਂ ਵੱਲੋਂ ਸਬੰਧਤ ਕਿਸਾਨ ਤੇ ਕਾਨੂੰਨ ਅਨੁਸਾਰ ਕਾਰਵਾਈ ਕਰਨੀ।
ਉਨ੍ਹਾਂ ਇਹ ਵੀ ਅਦੇਸ਼ ਦਿੱਤਾ ਕਿ
ਸਬੰਧਤ ਟੀਮਾਂ ਹਰ ਰੋਜ ਜਾ ਕੇ ਪਿੰਡਾਂ ਵਿੱਚ ਫਲੈਗ ਮਾਰਚ ਕਰਨਾ ਅਤੇ ਸਬੰਧਤ ਕਿਸਾਨਾ ਨੂੰਜਾਗਰੂਕ ਕੀਤਾ ਜਾਵੇ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਇੱਕ ਕਾਨੂੰਨੀ
ਅਪਰਾਧ ਹੈ ਅਤੇ ਇਸ ਤੋਂ ਇਲਾਵਾ ਇਸ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ, ਜਿਸ ਨਾਲ
ਕਈ ਕਿਸਮ ਦੀਆਂ ਬਿਮਰੀਆਂ ਵੀ ਫੈਲ ਸਕਦੀਆਂ ਹਨ। ਉਨ੍ਹਾਂ ਨੂੰ ਇਹ ਵੀ ਜਾਗਰੂਕ ਕੀਤਾਜਾਵੇ ਕਿ ਜੇਕਰ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਹੋ ਜਾਵੇਗੀ ਤਾਂ ਉਨ੍ਹਾਂ ਨੂੰ ਕਈ
ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਨਾਲ ਕਿਸਾਨਾਂ ਨੂੰ ਇਹ ਵੀਅਪੀਲ ਕੀਤੀ ਜਾਵੇ ਕਿ ਮਾਨਯੋਗ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜੀ ਵੱਲੋਂ ਜਾਰੀ ਹੋਏ ਅਦੇਸ਼ਾਂ ਦੀ ਪਾਲਣਾ ਕੀਤੀ ਜਾਵੇ ਕਿ ਕੰਬਾਇਨਾਂ ਸਵੇਰੇ 10.00 ਵਜੇ ਤੋਂ ਸਾਮ 5.00 ਵਜੇ ਤੱਕ ਹੀ ਚਲਾਈਆਂ ਜਾਣ।